Majha, Malwa, Doaba - kar tarakki tu punjabiya

Punjabi Sabhyachar deals with the heritage of our culture that we are trying to save. Here we talk about the things gone by and the matters which still prevail.

Re: Majha, Malwa, Doaba - kar tarakki tu punjabiya

Postby Sukhjeet Brar » February 23rd, 2010, 6:54 pm

Riarhki bare chanana paun te shukriya rubinder ji
ਮੈਂ ਅਗਿਆਨੀ ਗਵਾਰ ਹੂੰ ,ਬੱਸ ਕਹੂੰ ਤੂੰ-ਤੂੰ....
User avatar
Sukhjeet Brar
PP Till i Die
 
Posts: 7146
Joined: November 21st, 2008, 9:56 am
Location: sri ganganagar(Rajasthan)

Re: Majha, Malwa, Doaba - kar tarakki tu punjabiya

Postby nawanshahr » February 26th, 2010, 6:09 pm

nice info
Appa ne tan aakhna si aakh diita sach... aghe tera mamla tu sarr bhave mach...

Image
User avatar
nawanshahr
+2 kachi pukki
 
Posts: 604
Joined: April 24th, 2008, 7:41 pm

Re: Majha, Malwa, Doaba - kar tarakki tu punjabiya

Postby Sukhjeet Brar » March 10th, 2010, 7:13 pm

Punjabi diya upbhashava uppar wikipedia te jaankari bharpur varnan..

ਪੰਜਾਬੀ ਭਾਸ਼ਾ ਦਾ ਘੇਰਾ

ਪੰਜਾਬ ਵਿਚ ਕਿਸੇ ਵੇਲੇ ਬਰੂਹੀ ਬੋਲੀ ਹੁੰਦੀ ਸੀ ਫਿਰ ਇਥੇ ਇਕ ਅਤਿ ਔਖੀ ਭਾਸ਼ਾ ਸੰਸਕ੍ਰਿਤ ਬਣੀ ਅਤੇ ਫਿਰ ਪੱਛਮੀ ਏਸ਼ੀਆ ਵਿਚ ਮੁਕਾਬਲਤਨ ਸੌਖੀਆਂ ਭਾਸ਼ਾਵਾਂ ਜਿਵੇਂ ਪੰਜਾਬੀ, ਬੰਗਲਾ, ਮਰਾਠੀ, ਗੁਜਰਾਤੀ ਆਦਿ (ਵਖਰੇ ਵਖਰੇ ਖਿੱਤਿਆਂ ਵਿਚ) ਬਣੀਆਂ। ਪੰਜਾਬੀ ਬੋਲਣ ਵਾਲਿਆਂ ਦਾ ਬਹੁਤ ਵੱਡਾ ਹਿੱਸਾ ਪਾਕਿਸਤਾਨ ਵਿਚ ਹੈ, ਜਿਥੋਂ ਇਹ ਮੁਲਤਾਨ ਤੋਂ ਤੁਰਦੀ ਤੁਰਦੀ ਪਟਿਆਲੇ, ਅੰਬਾਲੇ, ਚੰਗੀਗੜ੍ਹ, ਕਾਂਗੜੇ, ਜੰਮੂ ਆਦਿ ਤਕ ਪਹੁੰਚੀ। ਇਨ੍ਹਾਂ ਸਾਰੇ ਇਲਾਕਿਆਂ ਵਿਚ ਪੰਜਾਬੀ ਦੀਆਂ ਅੱਡ ਅੱਡ ਵੰਨਗੀਆਂ ਹਨ ਪਰ ਇਨ੍ਹਾਂ ਸਾਰੇ ਇਲਾਕਿਆਂ ਦੇ ਆਮ ਲੋਕ ਇਕ ਦੂਜੇ ਨਾਲ ਗੱਲ ਕਰ ਸਕਦੇ ਹਨ (ਖ਼ਾਸ ਕਰ ਕੇ ਟਕਸਾਲੀ ਪੰਜਾਬੀ ਦੇ ਹਵਾਲੇ ਨਾਲ)। 19ਵੀਂ ਤੋਂ 20ਵੀਂ ਸਦੀ ਵਿਚ ਥੋੜ੍ਹੀ ਥੋੜ੍ਹੀ ਸਰਮਾਏਦਾਰੀ ਮੰਡੀ ਅਰਥਚਾਰਾ ਵਧਿਆ, ਇਸ ਦੇ ਨਾਲ ਸਾਰੇ ਲੋਕਾਂ ਦਾ ਆਪਸ ਵਿਚ ਆਣਾ ਜਾਣਾ ਵੀ ਵਧਿਆ ਅਤੇ ਇਸ ਇਲਾਕੇ ਦੇ ਕੇਂਦਰ ਲਾਹੌਰ ਅੰਮ੍ਰਿਤਸਰ ਦੇ ਮਾਝੇ ਦੀ ਬੋਲੀ ਰੀੜ੍ਹ ਦੀ ਹੱਡੀ ਬਣੀ ਅਤੇ ਟਕਸਾਲੀ ਪੰਜਾਬੀ ਭਾਸ਼ਾ ਸਜੀ। ਪੰਜਾਬੀ ਭਾਸ਼ਾ ਦਾ ਹਾਲੇ ਟਕਸਾਲੀਕਰਣ ਹੋ ਹੀ ਰਿਹਾ ਸੀ ਕਿ ਡੋਗਰੀ ਜੰਮੂ ਖੇਤਰ ਵਿਚ ਥੋੜ੍ਹੀ ਬਹੁਤ ਟਕਸਾਲੀਕਰਣ ਵੱਲ ਤੁਰ ਪਈ ਪਰ ਕਾਂਗੜੇ ਵਾਲੀ ਡੋਗਰੀ ਹਿੰਦੀ ਵਲ ਟੁਰ ਪਈ। ਪਾਕਿਸਤਾਨ ਵਿਚ ਸਰਾਇਕੀ ਨਾਂ ਥੱਲੇ ਬਾਬਾ ਸ਼ੇਖ਼ ਫਰੀਦ ਬਾਬੇ-ਏ-ਪੰਜਾਬੀ ਕੌਮ ਦੇ ਅਪਣੇ ਘਰ ਮੁਲਤਾਨ ਤੋਂ ਸਿੰਧ ਵਾਲੇ ਪਾਸੇ ਸਰਕਣ ਲੱਗ ਪਈ। ਸਰਾਇਕੀ ਦਾ ਵੱਡੇ ਪੰਜਾਬੀ ਘਰ ਤੋਂ ਸਰਕ ਜਾਣਾ ਕਾਫ਼ੀ ਮੁਸ਼ਕਲ ਹੀ ਜਾਪਦਾ ਹੈ। ਇਧਰ ਭਾਰਤੀ ਪੰਜਾਬ ਵਿਚ ਪੁਆਧੀ ਅਤੇ ਬਾਗੜੀ ਨਾਂ ਪੂਰੀ ਤਰ੍ਹਾਂ ਟਕਸਾਲੀ ਪੰਜਾਬੀ ਵਿਚ ਰਚੀਆਂ ਹਨ ਅਤੇ ਨਾਂ ਹਿੰਦੀ ਵਿਚ। ਐਪਰ ਇਹ ਹਿੰਦੀ ਨਾਲੋਂ ਪੰਜਾਬੀ ਵੱਲ ਵਧੇਰੇ ਰੁਚਿਤ ਹੋ ਰਹੀਆਂ ਹਨ ਕਿਉਂਕਿ ਪਾਕਿਸਤਾਨ ਤੋਂ ਪੰਜਾਬੀ ਇਨ੍ਹਾਂ ਇਲਾਕਿਆਂ ਵਿਚ ਕਾਫ਼ੀ ਗਿਣਤੀ ਵਿਚ ਆ ਵੱਸੇ ਸਨ। ਜਦੋਂ ਅੱਜ ਦੁਨੀਆਂ ਇਕ ਮਹਾਨ ਪਿੰਡ ਬਣ ਰਹੀ ਹੈ ਪੰਜਾਬੀ ਭਾਸ਼ੀ ਲੋਕ ਸਾਰੀ ਦੁਨੀਆਂ ਵਿਚ ਖਿਲਰ ਗਏ ਹਨ ਪਰ ਹਾਲੇ ਵੀ ਇਨ੍ਹਾਂ ਦੀ ਅਕਸਰੀਅਤ (ਬਹੁ ਗਿਣਤੀ) ਪਾਕਿਸਤਾਨੀ ਅਤੇ ਭਾਰਤੀ ਪੰਜਾਬ ਵਿਚ ਹੀ ਹੈ। ਇਨ੍ਹਾਂ ਦੋਵੇਂ ਪੰਜਾਬਾਂ ਵਿਚ ਕੁੱਝ ਗ਼ੈਰ ਪੰਜਾਬੀ ਅਕਲੀਅਤਾ (ਘੱਟ ਗਿਣਤੀਆਂ) ਵੀ ਹਨ ਜਿਨ੍ਹਾਂ ਵਿਚੋਂ ਕੁਝ ਲੋਕ (ਖ਼ਾਸ ਕਰ ਪਿੰਡਾਂ ਵਿਚ ਵਸਦੇ) ਪੰਜਾਬੀ ਭਾਸ਼ਾ ਤੇ ਸਭਿਆਚਾਰ ਵਿਚ ਸਮੋਏ ਜਾ ਰਹੇ ਹਨ ਅਤੇ ਕੁੱਝ ਅਪਣੀ ਵੱਖਰੀ ਭਾਸ਼ਾਈ ਪਹਿਚਾਣ ਬਣਾਈ ਰਖਣ ਲਈ ਯਤਨਸ਼ੀਲ ਹਨ। ਇਸੇ ਤਰ੍ਹਾਂ ਭਾਰਤ ਅਤੇ ਪਾਕਿਸਤਾਨ ਦੇ ਹੋਰ ਸੂਬਿਆਂ ਵਿਚ ਕਾਫ਼ੀ ਗਿਣਤੀ ਵਿਚ ਪੰਜਾਬੀ ਭਾਸ਼ੀ ਲੋਕ ਪੰਜਾਬੀ ਬੋਲੀ ਅਤੇ ਸਭਿਆਚਾਰ ਨਾਲ ਹਾਲੀ ਵੀ ਜੁੜੇ ਹੋਏ ਹਨ। ਲੋਹੜੀ ਬੜੇ ਸ਼ੌਕ ਨਾਲ ਮਨਾਉਂਦੇ ਹਨ ਅਤੇ ਖ਼ੂਬ ਫੁੱਲੇ ਰਿਓੜੀਆਂ ਖਾਂਦੇ, ਲੋਹੜੀ ਬਾਲਦੇ ਅਤੇ ਦੁੱਲੇ ਭੱਟੀ ਦਾ ਗੀਤ ਗਾਉਂਦੇ ਹਨ। ਭਾਰਤੀ ਪੰਜਾਬ ਦੀ 2001 ਵਿਚ ਕੁਲ ਵਸੋਂ 2.42 ਕਰੋੜ ਸੀ ਅਤੇ ਪਾਕਿਸਤਾਨੀ ਪੰਜਾਬ ਦੀ 1997 ਵਿਚ 7.36 ਕਰੋੜ। ਕੁਲ ਭਾਰਤ, ਪਾਕਿਸਤਾਨ ਅਤੇ ਬਾਕੀ ਦੁਨੀਆਂ ਵਿਚ ਪੰਜਾਬੀ ਭਾਸ਼ੀਆਂ ਦੀ ਗਿਣਤੀ 13-14 ਕਰੋੜ ਸਮਝੀ ਜਾਂਦੀ ਹੈ, ਜਿਹੜੀ ਕਿ ਫ਼ਰਾਂਸ ਅਤੇ ਜਰਮਨੀ ਦੀ ਮਿਲਾ ਕੇ ਕੁੱਲ ਆਬਾਦੀ ਨਾਲੋਂ ਥੋੜ੍ਹੀ ਘੱਟ ਹੈ। ਹੁਣ ਸੋਚਿਆ ਜਾਵੇ ਕਿ ਜੇਕਰ ਇਹ 14 ਕਰੋੜ ਲੋਕ ਪੰਜਾਬੀ ਵਿਚ ਪੜ੍ਹ ਲਿਖ ਜਾਣ ਭਾਵੇਂ ਗੁਰਮੁਖੀ, ਸ਼ਾਹਮੁਖੀ ਜਾਂ ਕਿਸੇ ਹੋਰ ਮੁਖੀ ਵਿਚ ਤਾਂ ਇਨ੍ਹਾਂ ਪੜ੍ਹੇ ਲਿਖੇ ਸਮਰੱਥ ਪੰਜਾਬੀਆਂ ਦੀ ਸਭਿਆਚਾਰਕ ਭੁੱਖ ਮਿਟਾਉਣ ਲਈ ਕਿੰਨੀਆਂ ਕਿਤਾਬਾਂ, ਰਸਾਲੇ, ਅਖ਼ਬਾਰਾਂ, ਫ਼ਿਲਮਾਂ, ਸੀਡੀਆਂ, ਡੀਵੀਡੀਆਂ ਬਣ ਕੇ ਵਿਕ ਸਕਦੀਆਂ ਹਨ। ਇਹ ਤਾਂ ਇਕ ਸਭਿਆਚਾਰਕ ਇਨਕਲਾਬ ਵੀ ਨਹੀਂ ਸਗੋਂ ਆਰਥਕ ਇਨਕਲਾਬ ਹੀ ਹੋ ਨਿਬੜੇਗਾ। ਜੇਕਰ ਅਤੇ ਜਦੋਂ ਵੀ ਅਜਿਹਾ ਹੋ ਗਿਆ ਤਾਂ ਪੰਜਾਬੀ ਕੌਮ ਦਾ ਦੁਨੀਆਂ ਭਰ ਵਿਚ ਡੰਕਾ ਵਜਣਾ ਕੁਦਰਤੀ ਹੈ। ਬਹੁਤ ਆਸ਼ਾਵਾਦੀ ਤਾਂ ਇਹ ਕਹਿਣਗੇ ਕਿ ਅਜਿਹਾ ਅੱਜ ਨਹੀਂ ਤਾਂ ਕਲ ਹੋਣ ਹੀ ਵਾਲਾ ਹੈ। ਪਰ ਇਹ ਹੋਣਾ ਲੋੜੀਂਦਾ ਜ਼ਰੂਰ ਹੈ। ਹੇਠਾਂ ਪੰਜਾਬੀ ਦੀਆਂ ਕੁਝ ਉਪ ਭਾਸ਼ਾਂਵਾਂ ਬਾਰੇ ਲਿਖਿਆ ਹੈ:-

ਮਾਝੀ
'ਮਾਝਾ' ਸ਼ਬਦ ਦਾ ਮੂਲ ਅਰਥ ਹੈ ਮੱਧ, ਭਾਵ ਕੇਂਦਰ, ਵਿਚਕਾਰਲਾ ਜਾਂ ਦਰਮਿਆਨਾ ਹੈ। ਪੰਜਾਬ ਪੰਜ ਦਰਿਆਵਾਂ ਦੀ ਧਰਤੀ ਦਾ ਨਾਂ ਹੈ। ਇਨ੍ਹਾਂ ਪੰਜ ਦਰਿਆਵਾਂ ਵਿੱਚ ਦੋ ਦਰਿਆਵਾਂ ਦਾ ਨਾਂ ਰਾਵੀ ਅਤੇ ਬਿਆਸ ਹੈ। ਇਨ੍ਹਾਂ ਦੋਹਾਂ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਮਾਝਾ ਕਿਹਾ ਜਾਣ ਲੱਗ ਪਿਆ। ਇਸ ਮੱਝਲੇ ਖੇਤਰ ਵਿੱਚ ਬੋਲੀ ਜਾਣ ਵਾਲੀ ਭਾਸ਼ਾ ਦਾ ਨਾਂ ਮਾਝੀ ਪੈ ਗਿਆ।

ਖੇਤਰ
ਮਾਝੀ ਹੁਣ ਭਾਰਤੀ ਪੰਜਾਬ ਅਤੇ ਪਾਕਿਸਤਾਨੀ ਪੰਜਾਬ ਦੇ ਆਰਪਾਰ ਦੀਆਂ ਸਰਹੱਦਾਂ ਉੱਤੇ ਬੋਲੀ ਜਾਂਦੀ ਹੈ। ਭਾਰਤੀ ਪੰਜਾਬ ਵਿੱਚ ਮਾਝੀ ਪੂਰੇ ਜ਼ਿਲਾ ਅੰਮ੍ਰਿਤਸਰ, ਗੁਰਦਾਸਪੁਰ ਦੀਆਂ ਦੋ ਤਹਿਸੀਲਾਂ-ਗੁਰਦਾਸਪੁਰ ਅਤੇ ਬਟਾਲਾ ਵਿੱਚ ਬੋਲੀ ਜਾਂਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਜ਼ਿਲੇ ਦੇ ਕੁਝ ਖੇਤਰਾਂ ਵਿੱਚ ਵੀ ਮਾਝੀ ਬੋਲੀ ਜਾਂਦੀ ਹੈ। ਬਿਆਸ ਦਰਿਆ ਦੇ ਦੁਆਬੇ ਵਾਲੇ ਪਾਸੇ ਲੱਗਦੇ ਖੇਤਰਾਂ ਵਿੱਚ ਮਾਝੀ ਬੋਲੀ ਜਾਂਦੀ ਹੈ।

ਮਾਝੀ ਦੀਆਂ ਭਾਸ਼ਾਈ ਵਿਸ਼ੇਸ਼ਤਾਵਾਂ
ਧੁਨੀ ਵਿਉਂਤ ਧੁਨੀ ਵਿਉਂਤ ਦੇ ਪੱਖ ਤੋਂ ਸੁਰ (tone) ਮਾਝੀ ਦੀ ਉੱਘੀ ਵਿਸ਼ੇਸ਼ਤਾ ਹੈ। ਮਾਝੀ ਵਿੱਚ ਤਿੰਨ ਸੁਰਾਂ - ਉੱਚੀ, ਨੀਵੀਂ ਅਤੇ ਪੱਧਰੀ ਉਚਾਰੀਆਂ ਜਾਂਦੀਆਂ ਹਨ। ਸੁਰਾੀਂ ਦੀ ਹੋਂਦ ਨਾਦੀ-ਮਹਾਂਪ੍ਰਾਣ ਧੁਨੀਆਂ /ਘ,ਝ,ਢ,ਧ,ਭ/ ਅਤੇ ਸੁਰਯੰਤਰੀ ਧੁਨੀ /ਹ/ ਆਦਿ ਵੱਖ ਵੱਖ ਸਥਿਤੀਆਂ ਉੱਤੇ ਨਿਰਭਰ ਕਰਦਾ ਹੈ। ਮਾਝੀ ਦੇ ਸ਼ਬਦ ਦੀਆਂ ਤਿੰਨੇ ਸਥਿਤੀਆਂ ਵਿੱਚ /ਹ/ ਧੁਨੀ ਸੁਰ ਵਿੱਚ ਬਦਲ ਜਾਂਦੀ ਹੈ। ਮਿਸਾਲ ਵਜੋਂ 'ਹੋਰ' ਦਾ ਮਾਝੀ ਉਚਾਰਨ'ਓਰ੍ਹ', ਤੁਹਾਡਾ ਦਾ 'ਤਿਅ੍ਹਾ ਡਾ' ਅਤੇ 'ਜਾਹ' ਦਾ 'ਜਾਅ੍ਹ' ਹੈ। ਇਸ ਦੇ ਮੁਕਾਬਲੇ ਮਲਵਈ ਵਿੱਚ /ਹ/ ਦਾ ਵਿਅੰਜਨੀ ਸਰੂਪ ਕਈ ਥਾਵਾਂ ਉੱਤੇ ਕਾਇਮ ਰਹਿੰਦਾ ਹੈ।

ਮਾਝੀ ਵਿੱਚ ਦੋਵੇਂ /ਲ/ ਧੁਨੀਆਂ ਫੁਨੀਮਕ ਪੱਖੋਂ ਸਾਰਥਕ ਹਨ। ਮਾਝੀ ਵਿੱਚ ਸਵਰਾਂ ਦਾ 'ਨਿਰਸੰਧੀ' ਝੁਕਾ ਵੀ ਜਾਰੀ ਹੈ ਭਾਵ ਮਾਝੇ ਵਿੱਚ ਆਮ ਤੌਰ ਉੱਤੇ /ਔ/ ਧੁਨੀ ਨੂੰ /ਆਉ/ ਹੀ ਉਚਾਰਦੇ ਹਨ। ਜਿਵੇਂ ਕਰਾਉਣਾ, ਸੁਣਾਉਣਾ ਆਦਿ ਨਿਰਸੰਧੀ ਉਚਾਰਨ ਮਾਝੀ ਹੈ, ਪਰ ਇਸ ਦੇ ਮੁਕਾਬਲੇ ਤੇ ਮਲਵਈ ਵਿੱਚ ਕਰੌਣਾ, ਸਣੌਣਾ ਸੰਧੀਯੁਕਤ ਉਚਾਰਨ ਮਿਲਦਾ ਹੈ। ਉਂਜ ਲਿਖਤ ਵਿੱਚ ਭਾਵੇਂ ਮਲਵਈ ਵੀ ਮਾਝੀ ਵਾਂਗ ਹੀ ਲਿਖੀ ਜਾਂਦੀ ਹੈ। ਆਮ ਪੰਜਾਬੀ ਵਿੱਚ ਨਾਸਕੀ ਵਿਅੰਜਨ ਤਿੰਨ (ਣ, ਨ, ਮ) ਹੀ ਉਚਾਰੇ ਜਾਂਦੇ ਹਨ, ਪਰ ਮਾਝੀ ਵਿੱਚ ਕਿਤੇ ਕਿਤੇ /ਙ/ ਤੇ /ਞ/ ਦੀ ਹੋਂਦ ਵੀ ਹੈ।

ਮਾਝੀ ਵਿਆਕਰਨ
ਵਿਆਕਰਨ ਪੱਖੋਂ ਵੀ ਬਹੁਤੀ ਵੱਖਰਤਾ ਨਹੀਂ ਹੈ, ਬਹੁਤ ਭੇਦ ਉਚਾਰਨ ਅਤੇ ਸ਼ਬਦਾਵਲੀ ਦਾ ਹੀ ਹੁੰਦਾ ਹੈ। ਜਿਵੇਂ ਮਾਝੀ ਦਾ ਬੁਲਾਰਾ 'ਤੁਹਾਡਾ' ਪੜਨਾਂਵ ਨੂੰ ਧਿਆਡਾ, ਧਿਆਡੇ ਅਤੇ ਤੁਹਾਨੂੰ ਦੀ ਥਾਂ ਧਿਆਨੂੰ ਜਾਂ ਤਿਆਨੂੰ ਉਚਾਰਦੇ ਹਨ। ਇਸੇਤਰਾਂ ਮਾਝੀ ਦੇ ਕੁਝ ਸ਼ਬਦ ਬਿਲਕੁਲ ਨਿਵੇਕਲੇ ਹਨ। ਜਿਵੇਂ: ਵਾਂਢੇ, ਸਲੂਣਾ, ਰੁਮਾਨ, ਖੜਨਾ, ਭਾਊ, ਭਾ, ਛਾਹਵੇਲਾ, ਲੌਢਾ ਵੇਲਾ (ਤਰਕਾਲਾਂ), ਗਾੜੀ (ਅੱਗੇ), ਝਬਦੇ (ਛੇਤੀ), ਕੂਣਾ (ਕਹਿਣਾ), ਬੁੱਢੀ (ਘਰਵਾਲੀ), ਯਾਰਾਂ (ਗਿਆਰਾਂ), ਹਵੇਲੀ (ਪਸ਼ੂਆਂ ਦਾ ਵਾੜਾ) ਅਤੇ ਟੱਲੀ (ਲੀਰ) ਆਦਿ ਅਨੇਕ ਸ਼ਬਦ ਹਨ, ਜਿਹੜੀਆਂ ਦੂਜੀਆਂ ਉਪਭਾਸ਼ਾਵਾਂ ਅਤੇ ਸਟੈਂਡਰਡ ਪੰਜਾਬੀ ਵਿੱਚ ਨਹੀਂ ਵਰਤੇ ਜਾਂਦੇ। ਵਿਆਕਰਨ ਦੇ ਪੱਖ ਤੋਂ ਮਾਝੀ ਦੀ ਵਿਲੱਖਣਤਾ ਇਹ ਜ਼ਰੂਰ ਹੈ ਕਿ ਮਾਝੀ ਭਾਸ਼ਾ ਮਲਵਈ ਦੇ ਮੁਕਾਬਲੇ ਸੰਜੋਗਾਤਮਿਕ ਰੁਚੀਆਂ ਦੀ ਧਾਰਨੀ ਹੈ। ਮਾਝੀ ਵਿੱਚ 'ਨੇ' ਸੰਬੰਧਕ ਬਹੁਤ ਘੱਟ ਹੈ। ਮਾਝੀ ਵਿੱਚ /ਉਸ ਕਿਹਾ, ਕਿਨ ਕਿਹਾ, ਇਨ ਕਿਹਾ, ਹੱਥੀਂ ਕੀਤਾ, ਅੱਖੀਂ ਡਿੱਠਾ, ਗੱਡੀਓ ਲੱਥਾ/ ਆਦਿ ਸੰਜੋਗਾਤਮਿਕ ਬਣਤਰਾਂ ਬੋਲਣ ਦੀ ਰੁਚੀ ਹੈ। ਇਸੇਤਰਾਂ ਮਾਝੀ ਦੇ ਭੂਤਕਾਲੀ ਕਿਰਦੰਤ ਰੂਪ ਵੀ ਦੂਜੀਆਂ ਉਪਭਾਸ਼ਾਵਾਂ ਨਾਲੋਂ ਫ਼ਰਕ ਵਾਲੇ ਹਨ। /-ਇਆ/ ਅੰਤਕ ਕਿਰਦੰਤੀ ਰੂਪ ਆਮ ਪੰਜਾਬੀ ਲੱਛਣ ਹਨ। ਜਿਵੇਂ 'ਪੜ੍ਹ' ਤੋਂ 'ਪੜ੍ਹਿਆ, 'ਕਰ' ਤੋਂ 'ਕਰਿਆ ਆਦਿ ਪਰ ਇਨ੍ਹਾਂ ਦਾ ਨਿਕਟ-ਤਤਸਮੀ ਰੂਪ /ਕੀਤਾ, ਸੀਤਾ/ਵੀ ਵਰਤੋਂ ਵਿੱਚ ਆਉਦਾ ਹੈ। ਮਾਝੀ ਵਿੱਚ ਆਮ ਨਾਲੋਂ ਵੱਧ ਅਜਿਹੇ ਰੂਪ ਪਰਚੱਲਿਤ ਹਨ, ਜਿਵੇਂ ਕਿ ਡਿੱਠਾ, ਰਿੱਧਾ, ਧੋਤਾ, ਗੁੱਧਾ ਆਦਿ। ਮਾਝੀ ਵਿੱਚ ਕੁਝ ਹੋਰ ਨਿਵੇਕਲੇ ਤੱਤ ਕਿਰਿਆ ਦੇ ਅਖ਼ੀਰ ਵਿੱਚ ਜੁੜਵੇਂ ਬੋਲੇ ਜਾਂਦੇ ਹਨ। ਜਿਵੇਂ ਕਿ ਆਖਿਆ ਸੂ, ਕੀ ਕੀਤਾ ਸੂ ਆਦਿ।

ਮਲਵਈ ਉਪਭਾਸ਼ਾ

ਮਲਵਈ ਸ਼ਬਦ ਮਾਲਵ ਤੋਂ ਬਣਿਆ ਹੈ। ਮਾਲਵ ਆਰੀਆ ਲੋਕਾਂ ਦੀ ਇੱਕ ਪ੍ਰਾਚੀਨ ਜਾਤੀ ਸੀ। ਮਹਾਂਭਾਰਤ ਵਿੱਚ ਮਾਲਵ ਗਣਰਾਜ ਦਾ ਜ਼ਿਕਰ ਹੋਇਆ ਹੈ। ਮਲਵਈ ਬੋਲੀ ਵਿੱਚ ਪੁਰਾਣੀ ਵੈਦਿਕ ਭਾਸ਼ਾ ਦੇ ਕਈ ਸ਼ਬਦ ਮਿਲਦੇ ਹਨ। ਬੂਹੇ ਜਾਂ ਦਰਵਾਜ਼ੇ ਦੇ ਅਰਥਾਂ ਵਾਲਾ 'ਬਾਰ' ਇੱਕ ਅਜਿਹਾ ਸ਼ਬਦ ਹੈ, ਜੋ ਕਿ ਵੈਦਿਕ ਕਾਲ ਵਿੱਚ ਹਾਸਲ ਹੈ। ਕੁਝ ਹੋਰ ਸ਼ਬਦ ਵੀ ਹਨ, ਜਿਵੇਂ ਕਿ: 'ਪਰਾਰਿ' ਅਤੇ 'ਸਮਾਂ'। 'ਪਰ-ਪਰਾਰ' ਅਤੇ 'ਐਂਤਕੀ ਸਮਾਂ (ਵਰ੍ਹਾ) ਲੱਗ ਗਿਆ' ਮਲਵਈ ਵਿੱਚ ਆਮ ਬੋਲੇ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦੇ ਅਰਥ ਰਿਗਵੇਦ ਵਿੱਚ ਮਿਲਦੇ ਹਨ।

ਖੇਤਰ
ਜ਼ਿਲਾ ਬਠਿੰਡਾ, ਸੰਗਰੂਰ, ਫ਼ਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ ਅਤੇ ਫਿਰੋਜ਼ਪੁਰ ਦਾ ਕੁਝ ਹਿੱਸਾ ਸ਼ਾਮਿਲ ਹੈ। ਪਟਿਆਲੇ ਜ਼ਿਲ੍ਹੇ ਦੀ ਪੱਛਮੀ ਭਾਗ ਵਿੱਚ ਮਲਵਈ ਬੋਲੀ ਜਾਂਦੀ ਹੈ। ਫਾਜ਼ਿਲਕਾ ਵਾਲੇ ਗੁੱਠ ਤੋਂ ਪਾਰ ਪਾਕਿਸਤਾਨ ਵਾਲੇ ਪਾਸੇ ਦੀ ਕੁਝ ਸਿੱਖ-ਹਿੰਦੂ ਵਸੋਂ ਮਲਵਈ ਬੋਲਦੀ ਹੈ। ਮਲਵਈ ਵੱਡੇ ਖੇਤਰ ਵਿੱਚ ਫੈਲੀ ਹੋਣ ਕਰਕੇ ਇਸ ਦੀਆਂ ਅਗਾਂਹ ਕੁਝ ਲਘੂ-ਬੋਲੀਆਂ ਹਨ। ਬਠਿੰਡੇ ਤੋਂ ਉਤਲੇ ਪਾਸੇ ਦੀ ਬੋਲੀ ਨੂੰ 'ਉਤਾੜ' ਕਿਹਾ ਜਾਂਦਾ ਹੈ ਅਤੇ ਫ਼ਰੀਦਕੋਟ ਦੇ ਹੇਠਲੇ ਵਾਲੇ ਪਾਸੇ ਦੀ ਬੋਲੀ ਨੂੰ 'ਹਿਠਾੜ' ਕਹਿੰਦੇ ਹਨ।

ਮਲਵਈ ਭਾਸ਼ਾਈ ਵਿਸ਼ੇਸ਼ਤਾਵਾਂ:
ਇਥੇ ਨਾਦੀ ਮਹਾਂਪ੍ਰਾਣ ਧੁਨੀਆਂ ਦੀ ਬਜਾਏ ਦੀ ਥਾਂ ਸੁਰ ਉਚਾਰੀ ਜਾਂਦੀ ਹੈ। ਪਰ ਸੁਰ ਯੰਤਰੀ ਵਿਅੰਜਨ /ਹ/ ਗੂੜ੍ਹ ਮਲਵਈ ਵਿੱਚ ਆਪਣੇ ਵਿਅੰਜਨੀ ਸਰੂਪ ਵਿੱਚ ਕਾਇਮ ਰਹਿੰਦਾ ਹੈ। ਮਲਵਈ ਵਿੱਚ /ਙ/ ਅਤੇ /ਞ/ ਨਾਸਕੀ ਵਿਅੰਜਨ ਕਿਤੇ ਵੀ ਨਹੀਂ ਬੋਲੇ ਜਾਂਦੇ ਹਨ। ਫ਼ਾਰਸੀ ਧੁਨੀਆਂ /ਫ਼/, /ਖ਼/, /ਗ਼/, /ਜ਼/ ਆਦਿ ਦਾ ਵੱਖਰੇਵਾਂ ਮਲਵਈ ਬੁਲਾਰਿਆਂ ਦੇ ਜ਼ਿਹਨ ਵਿੱਚ ਸਾਰਥਿਕ ਨਹੀਂ ਹੁੰਦਾ। ਮਲਵਈ ਵਿੱਚ ਉਲਟ ਜੀਭੀ ਧੁਨੀਆਂ ਵੱਲ ਮਾਝੀ ਦੇ ਮੁਕਾਬਲੇ ਝੁਕਾ ਵੱਧ ਹੈ। ਜਿਵੇਂ ਕਿ ਤੋਰ ਨੂੰ ਟੋਰ, ਹੇਠਾਂ ਨੂੰ ਢਾਹਾਂ ਮਲਵਈ ਵਿੱਚ ਬੋਲੇ ਜਾਂਦੇ ਹਨ। ਮਲਵਈ ਵਿੱਚ ਮੁੱਢਲਾ ਸਵਰ ਲੋਪ ਕਰਨ ਦਾ ਰੁਝਾਨ ਵਧੇਰੇ ਹੈ। ਜਿਵੇਂ ਕਿ: ਅਨਾਜ ਨੂੰ ਨਾਜ, ਅਖੰਡ ਨੂੰ ਖੰਡ, ਅਦਾਲਤਾਂ ਨੂੰ ਦਾਲਤਾਂ, ਅਨੰਦ ਨੂੰ ਨੰਦ, ਇਲਾਜ ਨੂੰ ਲਾਜ ਅਤੇ ਇਕ ਵੇਰਾਂ ਨੂੰ ਕੇਰਾਂ ਆਦਿ ਬੋਲਿਆ ਜਾਂਦਾ ਹੈ। ਮਲਵਈ ਵਿੱਚ ਵਿਅੰਜਨ-ਧੁਨੀਆਂ ਦਾ ਅੰਤਰ-ਵਟਾਂਦਰਾ ਕਰਨਾ ਵੀ ਆਮ ਹੈ। ਜਿਵੇਂ ਕਿ ਸ਼ੇਰ ਨੂੰ ਛੇਰ, ਛਾਤੀ ਨੂੰ ਸ਼ਾਤੀ, ਸਾਈਕਲ ਨੂੰ ਸ਼ੈਕਲ, ਸ਼ਤਾਨ ਨੂੰ ਛਤਾਨ, ਸਰਦੀ ਨੂੰ ਸ਼ਰਦੀ, ਛਾਂ ਨੂੰ ਸਾਂ, ਸੜਕ ਨੂੰ ਸ਼ੜਕ, ਛਿੱਤਰ ਨੂੰ ਸ਼ਿੱਤਰ ਆਮ ਬੋਲਿਆ ਜਾਂਦਾ ਹੈ। 'ਬਾਂਝ ਔਰਤ' ਵਿੱਚ ਬਾਂਝ ਸ਼ਬਦ ਵੀ 'ਬਾਜ' (ਬਿਨਾਂ) ਦਾ ਮਲਵਈਕਰਨ ਹੀ ਹੈ। ਨਾਸਿਕਤਾ ਸਹਿਤ /ਵ/ ਨੂੰ /ਮ/ ਉਚਾਰਨ ਦਾ ਰੁਝਾਨ ਹੈ। ਜਿਵੇਂ: ਤੀਵੀਂ ਨੂੰ ਤੀਮੀਂ, ਇਵੇਂ ਨੂੰ ਇਮੇ, ਕਿਵੇਂ ਨੂੰ ਕਿਮੇ, ਜਾਵਾਂਗਾ ਨੂੰ ਜਾਮਾਗਾ ਜਾਂ ਖਾਵਾਂਗਾ ਨੂੰ ਖਾਮਾਂਗਾ ਆਦਿ। ਮਲਵਈ ਵਿੱਚ ਅੰਤਮ ਅੱਖਰ ਨੂੰ /ਐ/ ਲਾਉਣ ਦੀ ਬਹੁਤ ਰੁਚੀ ਹੈ। ਜਿਵੇਂ: ਕੀਤੈ, ਗਿਐ, ਆਖਿਐ ਆਦਿ। /ਵ/ ਨੂੰ /ਬ/ ਆਮ ਬੋਲਿਆ ਜਾਂਦਾ ਹੈ, ਜਿਵੇਂ: ਬੱਟਾ, ਬੀਰ, ਬੀਹ, ਬਾਹਗੁਰੂ, ਬੱਢ ਆਦਿ।

ਵਿਆਕਰਨ ਦੇ ਪੱਖ ਤੋਂ ਮਲਵਈ ਦਾ ਸਭ ਤੋਂ ਨਿਆਰਾਪਨ ਇਸ ਦੇ ਨਿਰਾਲੇ ਪੜਨਾਵ ਹਨ। ਜਿਵੇਂ ਕਿ ਤੂੰ ਦੀ ਥਾਂ ਤੈਂ, ਤੁਹਾਡਾ ਦੀ ਥਾਂ ਠੋਡਾ/ਸੋਡਾ, ਤੁਹਾਨੂੰ ਦੀ ਥਾਂ ਥੋਨੂੰ/ਸੋਨੂੰ ਆਦਿ ਕਈ ਰੁਪਾਂਤਰ ਬੋਲੇ ਜਾਂਦੇ ਹਨ। 'ਆਪਣਾ' ਨੂੰ 'ਆਵਦਾ' ਵਰਤਿਆ ਜਾਂਦਾ ਹੈ। ਸਬੰਧਕ ਕਾ-ਕੀ-ਕੇ ਵੀ ਸਿਰਫ਼ ਮਲਵਈ ਵਿੱਚ ਹੀ ਬੋਲੇ ਜਾਂਦੇ ਹਨ। ਜਿਵੇਂ: ਜੈਲੇ ਕਾ ਖੇਤ, ਜੀਤੂ ਕੇ ਮੁੰਡੇ, ਜੀਤ ਕੀ ਬੁੜੀ। 'ਬੁੜੀ' ਸ਼ਬਦ ਵੀ ਸ਼ੁੱਧ ਮਲਵਈ ਹੈ, ਜੋ ਕਿ ਔਰਤਾਂ ਲਈ ਵਰਤਿਆ ਜਾ ਰਿਹਾ ਹੈ।

ਕਿਰਿਆ ਰੂਪੀ ਸ਼ਬਦ ਜਿਵੇਂ ਕਿ ਜਾਊਂ, ਖਾਊਂ, ਕਰੂੰ ਆਦਿ ਵੀ ਟਕਸਾਲੀ ਪੰਜਾਬੀ ਤੋਂ ਵੱਖਰੇ ਹਨ। ਮਲਵਈ ਕਰਮਣੀ ਵਾਚ ਵੀ ਲਹਿੰਦੀ ਨਾਲ
ਕਾਫ਼ੀ ਮਿਲਦਾ ਹੈ। ਜਿਵੇਂ: 'ਏਦਾਂ ਨਹੀਂ ਕਰੀਦਾ -ਖਾਈਦਾ ਜਾਂ ਪੜ੍ਹੀਦਾ ਆਦਿ।

ਮਲਵਈ ਸ਼ਬਦਾਵਲੀ:
ਹਾਜ਼ਰੀ ਰੋਟੀ, ਤਿੱਖੜ ਦੁਪੈਹਰਾ, ਆਥਣ-ਉੱਗਣ, ਵੱਡੇ ਤੜਕੇ, ਨੇਂ ਜਾਣੀਏ, ਬਲਾਂਈ, ਜਮਾ ਈ, ਖਬਣੀ, ਕੇਰਾਂ, ਐਮੇ, ਊਂਈ, ਐਰਕੀ ਜਾਂ ਤੋਕੀ (ਇਸ ਸਾਲ), ਬਗ ਗਿਐ, ਕਾਸ ਨੂੰ ਜਾਨੈਗਾ, ਮੂਹਰੇ, ਜਿੱਦਣ, ਕਿੱਦਣ, ਲੌਣੇ, ਲਵੇ, ਥਾਈਂ, ਖੋਲਾ, ਜਾਣੇ ਖਾਣਿਆਂ, ਵੀਰਾਂ ਵੱਢੀਏ, ਡੁਬੜੀਏ, ਦੋਜਕ ਜਾਣਿਆਂ ਆਦਿ।

ਮਲਵਈ ਵਾਰਤਾਲਾਪ ਦੀ ਵੰਨਗੀ
ਦੁਆਬੀ
ਪੰਜਾਬ ਦੇ ਦੁਆਬੇ ਦੇ ਇਲਾਕੇ ਦੀ ਬੋਲੀ ਨੂੰ ਦੁਆਬੀ ਕਿਹਾ ਜਾਂਦਾ ਹੈ। ਦੁਆਬ ਜਾਂ ਦੁਆਬਾ ਸ਼ਬਦ ਪੰਜ+ਆਬ ਦੀ ਤਰਜ਼ ਉੱਤੇ ਹੀ ਬਣਿਆ ਹੈ। ਦੋਆਬਾ (ਦੋ-ਆਬਾ) ਦੋ ਦਰਿਆਵਾਂ ਦੇ ਵਿਚਲੇ ਖੇਤਰ ਨੂੰ ਕਿਹਾ ਜਾਂਦਾ ਹੈ। ਇਉਂ ਦੁਆਬੀ ਸਤਲੁਜ ਅਤੇ ਬਿਆਸ ਦੇ ਵਿਚਲੇ ਇਲਾਕੇ ਦੀ ਬੋਲੀ ਲਈ ਰੂੜ੍ਹ ਹੋਇਆ ਸ਼ਬਦ ਹੈ।

ਖੇਤਰ:
ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ।

ਦੁਆਬੀ ਭਾਸ਼ਾਈ ਵਿਸ਼ੇਸ਼ਤਾਵਾਂ:
ਦੁਆਬੀ ਵਿੱਚ ਤਿੰਨੇ ਸੁਰ - ਉੱਚੀ, ਨੀਵੀਂ ਅਤੇ ਪੱਧਰੀ ਕਾਰਜਸ਼ੀਲ ਹਨ। ਪਰ ਮਲਵਈ ਵਾਂਗ ਦੁਆਬੀ ਵਿੱਚ ਨਾਸਕੀ ਧੁਨੀਆਂ /ਙ/ ਅਤੇ /ਞ/ ਦਾ ਉਚਾਰਨ ਨਹੀਂ ਹੁੰਦਾ ਹੈ। ਦੰਤੀ /ਲ/ ਅਤੇ ਉਲਟ ਜੀਭੀ /ਲ਼/ ਦੋਵੇਂ ਵਿਅੰਜਨ ਧੁਨੀਆਂ ਧੁਨੀਆਤਮਿਕ ਪੱਖੋਂ ਸਾਰਥਿਕ ਅਤੇ ਨਖੇੜੂ ਹਨ। ਦੁਆਬੀ ਵਿੱਚ /ਵ/ ਅਤੇ /ਬ/ ਧੁਨੀਆਂ ਅੰਤਰ-ਵਟਾਂਦਰਾ ਕਰਦੀਆਂ ਹਨ, ਭਾਵ 'ਵਿੱਚ' ਅਤੇ 'ਬਿੱਚ' ਦੋਵੇ ਬੋਲੀਦੇ ਹਨ। ਪਰ ਵਧੇਰੇ ਰੁਝਾਨ /ਬ/ ਦੀ ਹੈ। ਸ਼ਬਦਾਂ ਦੇ ਮੱਧ ਜਾਂ ਅੰਤ ਉੱਤੇ ਨਾਸਿਕਤਾ-ਸਹਿਤ /ਵ/ ਨੂੰ ਜਿੱਥੇ ਮਲਵਈ ਵਿੱਚ /ਮ/ ਬੋਲਿਆ ਜਾਂਦਾ ਹੈ, ਜਿਵੇਂ ਇਮੇਂ, ਕਿਮੇਂ, ਤਿਮੇਂ ਆਦਿ, ਉੱਥੇ ਦੁਆਬੀ ਵਿੱਚ ਵੱਖਰੇ ਸ਼ਬਦ ਹੀ ਪਰਚੱਲਿਤ ਹਨ। ਜਿਵੇਂ: ਇੱਦਾਂ, ਕਿੱਦਾਂ, ਅਤੇ ਜਿੱਦਾਂ ਆਦਿ। ਮਾਝੀ ਦੇ ਉਲਟ ਪਰ ਮਲਵਈ ਵਾਂਗ ਦੁਆਬੀ ਵਿੱਚ ਵੀ ਸ਼ਬਦਾਂ ਵਿੱਚ ਮੱਧਵਰਤੀ ਜਾਂ ਅੰਤਰ /ਰ/ ਨੂੰ ਲੋਪ ਕਰਨ ਦਾ ਰੁਝਾਨ ਹੈ। ਜਿਵੇਂ ਪੋਤਾ, ਦ੍ਹੋਤਾ, ਦਾਤੀ, ਪੁੱਤ, ਸੂਤ ਆਦਿ ਮਾਝੀ ਵਿੱਚ ਪੋਤਰਾ, ਦੋਤ੍ਹਰਾ, ਦਾਤਰੀ, ਪੁੱਤਰ, ਸੂਤਰ ਹਨ।

ਦੁਆਬੀ ਵਿਆਕਰਨ ਬਣਤਰ ਮਲਵਈ ਨਾਲ ਕਾਫ਼ੀ ਮਿਲਦੀ ਹੈ। ਭੂਤਕਾਲੀ ਕਿਰਿਆ ਸੂਚਕ /ਸੀ/ ਨੂੰ ਮਲਵਈ ਵਾਂਗ ਹੀ ਦੁਆਬੀ ਵਿੱਚ ਸੀਗਾ, ਸੀਗੇ, ਸੀਗੀ ਅਤੇ ਸੀਗੀਆਂ ਵਾਂਗ ਵਰਤਿਆ ਜਾਂਦਾ ਹੈ। ਕਰਮਣੀਵਾਚੀ ਅਤੇ ਭਾਵਵਾੀਚੀ ਬਣਤਰਾਂ ਦੁਆਬੀ ਦੀਆਂ ਵੱਖਰੀਆਂ ਹਨ। ਜਿਵੇਂ ਕਿ "ਮੈਥੋਂ ਕੰਮ ਕਰ ਨਹੀਂ ਹੁੰਦਾ, ਫੋਨ ਕੱਟ ਨਹੀਂ ਹੁੰਦਾ, ਜਾਂ ਖਾ ਨਹੀਂ ਹੁੰਦਾ" ਆਦਿ ਪੰਜਾਬੀ ਦੀ ਕਿਸੇ ਉਪਬੋਲੀ ਵਿੱਚ ਨਹੀਂ ਹਨ।

ਉਹ ਗਏ ਓਏ ਆ - ਉਹ ਗਏ ਹੋਏ ਹਨ ਉਹ ਗਏ ਉਈ ਆ- ਉਹ ਗਈ ਹੋਈ ਹੈ। ਸਾਰੀਆਂ ਆਈਆਂ ਆਂ - ਸਾਰੀਆਂ ਆਈਆਂ ਹੋਈਆਂ ਹਨ।

ਦੋਆਬੀ ਨਿਵੇਕਲੀ ਸ਼ਬਦਾਵਲੀ
ਗੱਭੇ (ਦਰਮਿਆਨ), ਘੇ-ਪੇ (ਘਿਉ, ਪਿਉ), ਜਨੇਤ (ਜੰਨ), ਫੇਰੇ (ਅਨੰਦ ਕਾਰਜ), ਬੀਬੀ (ਮਾਂ), ਭਾਜੀ (ਭਰਾ), ਭਾਪਾ, ਭਾਈਆ (ਪਿਤਾ) ਆਦਿ

ਪੁਆਧੀ ਉਪਭਾਸ਼ਾ
ਪੁਆਧ ਦੀ ਜੜ ਸੰਸਕ੍ਰਿਤ ਸ਼ਬਦ "ਪੂਰਵ ਅਰਧ" ਤੋਂ ਸੰਭਵ ਹੈ, ਜਿਸ ਦਾ ਅਰਥ ਹੈ 'ਚੜ੍ਹਦੇ ਵਾਲੇ ਪਾਸੇ ਦਾ ਅੱਧਾ ਹਿੱਸਾ' ਭਾਵ ਕਿ ਪੰਜਾਬ ਦਾ ਅੱਧ। ਪੁਆਧ ਦੇ ਲੋਕਾਂ ਨੂੰ 'ਪੁਆਧੀਏ' ਅਤੇ ਪੁਆਧ ਦੀ ਬੋਲੀ ਨੂੰ ਪੁਆਧੀ ਕਿਹਾ ਜਾਂਦਾ ਹੈ।

ਖੇਤਰ: ਜ਼ਿਲ੍ਹਾ ਰੋਪੜ, ਪਟਿਆਲੇ ਦਾ ਪੂਰਬੀ ਹਿੱਸਾ, ਜ਼ਿਲਾ ਸੰਗਰੂਰ ਦੇ ਮਲੇਰਕੋਟਲਾ ਦਾ ਖੇਤਰ, ਸਤਲੁਜ ਦੇ ਨਾਲ ਲੱਗਦੀ ਜ਼ਿਲ੍ਹਾ ਲੁਧਿਆਣੇ ਦੀ ਗੁੱਠ,
ਅੰਬਾਲੇ ਦਾ ਥਾਣਾ ਸਦਰ ਵਾਲਾ ਪਾਸਾ ਅਤੇ ਜ਼ਿਲ੍ਹਾ ਜੀਂਦ ਦੇ ਕੁਝ ਪਿੰਡ।

ਭਾਸ਼ਾਈ ਵਿਸ਼ੇਸ਼ਤਾਵਾਂ
ਪੰਜਾਬੀ ਦੀਆਂ ਬਾਕੀ ਉਪ-ਭਾਸ਼ਾਵਾਂ ਵਾਂਗ ਪੁਆਧੀ ਵਿੱਚ ਵੀ ਸੁਰ ਮੌਜੂਦ ਹੈ। ਪੁਆਧੀ ਦੀ ਨੀਵੀਂ ਸੁਰ ਦੀ ਵਰਤੋਂ ਮਾਝੀ ਦੀ ਤਰਾਂ ਹੈ ਅਤੇ ਉੱਚੀ ਸੁਰ ਦੀ ਵਰਤੋਂ ਮਲਵਈ ਦੀ ਤਰ੍ਹਾਂ ਹੈ। ਪੱਧਰੀ ਜਾਂ ਸਾਂਵੀਂ ਸੁਰ ਤਿੰਨਾਂ ਵਿੱਚ ਇੱਕੋ ਜਿਹੀ ਹੈ। ਪੁਆਧੀ ਵਿੱਚ ਅੰਤਲਾ /ਹ/ ਨਹੀਂ ਉਚਾਰਿਆ ਜਾਂਦਾ ਹੈ ਅਤੇ ਨਾਸਕੀ ਵਿਅੰਜਨ /ਙ/ ਅਤੇ /ਞ/ ਦੀ ਵਰਤੋਂ ਵੀ ਨਹੀਂ ਹੁੰਦੀ ਹੈ। ਤਾਲਵੀ ਸੰਘਰਸ਼ੀ ਸ਼ਬਦ /ਸ਼/ ਵੀ ਨਹੀਂ ਹੈ, ਕੇਵਲ ਦੰਤੀ /ਸ/ ਹੈ। /ਵ/ ਤੋਂ /ਬ/ ਅਤੇ /ਮ/ ਵਿੱਚ ਰੂਪਾਂਤਰਨ ਮਲਵਈ ਨਾਲੋਂ ਵੱਧ ਹੈ। ਦੋ ਸਵਰਾਂ ਵਿਚਲਾ /ਵ/ ਅਕਸਰ /ਮ/ ਵਿੱਚ ਬਦਲਦਾ ਹੈ। ਜਿਵੇਂ: ਸਬੇਰਾ (ਸਵੇਰਾ), ਸੰਬਾਰ ਕੇ (ਸੰਵਾਰ ਕੇ), ਕਾਮਾ ਰੌਲੀ, ਕੈਮਾਂ (ਕਿੰਨਵਾਂ), ਜਾਮਾਂਗਾ, ਐਮੇ, ਸਮਗਾ (ਸਗਵਾਂ), ਸਿਰਨਾਮਾ, ਜਮਾਈ, ਅਤੇ ਤੀਮੀ ਆਦਿ। ਪੁਆਧੀ ਵਿੱਚ ਬਾਂਗਰੂ (ਹਰਿਆਣਵੀ) ਦੇ ਅਸਰ ਹੇਠ ਕੁਝ ਸ਼ਬਦਾਂ ਦੇ ਮੁੱਢ ਵਿੱਚ ਹਰਸਵ ਸਵਰਾਂ ਦੀ ਦੀਰਘਤਾ ਮਿਲਦੀ ਹੈ। ਜਿਵੇਂ: ਖੂਣੋਂ (ਖੁਣੋ), ਝੂਲ (ਝੁੱਲ), ਊਸਾਰੁ, ਊਹਾਂ, ਈਹਾਂ (ਓਥੇ, ਇਥੇ) ਆਦਿ। ਪੁਆਧੀ ਦੇ ਇੱਕ ਪਾਸੇ ਮਲਵਈ ਅਤੇ ਦੂਜੇ ਪਾਸੇ ਬਾਂਗਰੂ ਹਿੰਦੀ ਹੈ। ਪੁਆਧੀ ਵਿੱਚ ਹਮਾਨੂੰ/ਮ੍ਹਾਨੂੰ ਪੜਨਾਂਵ ਹੈ। ਇਸਤਰਾਂ 'ਬਿੱਚਮਾ' ਪੁਆਧੀ ਦਾ ਸਬੰਧਕ ਹੈ। "ਵਿਚ" ਅਤੇ "ਮਾਂ (ਮੇ)" ਤੋਂ ਬਣਿਆ ਹੈ।

ਹਮ/ਹਮੇਂ (ਅਸੀਂ, ਥਮ/ਥਮੇ (ਤੂੰ, ਤੁਸੀਂ), ਮ੍ਹਾਰੇ/ਥਾਰੇ (ਸਾਡੇ, ਤੁਹਾਡੇ), ਥਾਨੂੰ (ਤੈਨੂੰ), ਇਯੋ (ਇਹ), ਸਾਤੋਂ (ਸਾਥੋਂ) ਆਦਿ ਪੜਨਾਂਵ ਸ਼ਾਮਲ ਹਨ। ਪੁਆਧੀ ਦੇ ਸਬੰਧਕ ਵੀ ਖਾਸ ਹਨ, ਜੋ ਕਿ ਹੋਰ ਪੰਜਾਬੀ ਉਪ-ਭਾਸ਼ਾਵਾਂ ਤੋਂ ਵੱਖਰੇ ਹਨ। ਜਿਵੇਂ ਕਿ: ਗੈਲ (ਨਾਲ), ਲਵੇ (ਨੇੜੇ), ਕੰਨੀਓ (ਪਾਸਿਓ), ਓੜੀ (ਤਰਫ਼)। ਕੁਝ ਕਾਰਕੀ ਸਬੰਧਕ ਵੀ ਵੇਖਣਯੋਗ ਹਨ। ਜਿਵੇਂ ਕਿ: ਕਾਸ ਮਾਂ (ਕਿਸ ਵਿੱਚ), ਕਾਤੇ (ਕਿਸ ਕਰਕੇ), ਕਿੱਕਾ (ਕਿਸ ਕਾ), ਜਾਸ ਨੂੰ (ਜਿਸ ਨੂੰ), ਪਰ (ਉੱਤੇ), ਕਿਨੂੰ (ਕਿਸ ਨੂੰ), ਕ੍ਹੀਨੂੰ (ਕਿਨ੍ਹਾਂ ਨੂੰ) ਆਦਿ।

ਕਿਰਿਆ ਵਿਸ਼ੇਸ਼ਣ:
ਇਬ (ਹੁਣ), ਇਬਕੇ (ਐਤਕਾਂ), ਇਕਣ, ਈਕਣ, ਓਗਲ (ਉਦੋਂ) ਕੋਗਲ (ਕਦੋਂ), ਜੋਗਲ (ਜਦੋਂ), ਤੋਗਲ (ਤਦੋਂ) ਆਦਿ।
ਭੂਤਕਾਲੀ ਸਹਾਇਕ ਕਿਰਿਆਵਾਂ ਬਿਲਕੁਲ ਵਖਰੇਵੇਂ ਵਾਲੀਆਂ ਹਨ।

ਜਿਵੇਂ: ਗਿਆ ਤੀ, ਗਏ ਤੇ, ਗਿਆ ਤਾ, ਗਈਆਂ ਤੀਆਂ ਆਦਿ। ਕਈ ਪੁਆਧੀ ਇਕਾਕਿਆਂ ਵਿੱਚ ਥੀ, ਥਾ, ਥੀਆਂ, ਅਤੇ ਥੇ ਵੀ ਬੋਲਦੇ ਹਨ। ਜਾਹਾ (ਜਾਂਦਾ ਹੈ), ਖਾਹਾ (ਖਾਂਦਾ ਹੈ), ਦੇਹਾ (ਦਿੰਦਾ ਹੈ)।

ਪੁਆਧੀ ਵਿੱਚ ਭਵਿੱਖਕਾਲ ਲਈ ਦੋ ਪਿਛੇਤਰ /-ਗ/ ਅਤੇ /-ਐਂ/ ਵਰਤੇ ਜਾਂਦੇ ਹਨ। "ਜੈਲਾ ਖੇਤ ਬਾਹੇਗਾ" ਜਾਂ "ਜੈਲਾ ਖੇਤ ਨਾ ਬਾਹੈ" ਆਦਿ।

ਵਾਰਤਾਲਾਪ ਵੰਨਗੀ:
ਰੈ ਬੰਤਾ ਤੌਂ ਕਿਥੇ ਜਾਹਾਂ? ਕਿਤੇ ਬੀ ਨੀ। ਤੌਂ ਝੂਠ ਕਦ ਤੇ ਬੋਲਣ ਲਗ ਗਿਆ? ਕਿਉਂ ਇਸ ਮਾਂ ਝੂਠ ਕੀ ਕੇੜ੍ਹੀ ਬਾਤ ਐ।

ਪੁਆਧੀ ਨਿਵੇਕਲੀ ਸ਼ਬਦਾਵਲੀ
ਗੋਰੂ (ਡੰਗਰ), ਚਤੌਲੀਆਂ (ਨਵਾਂ ਜੰਮਿਆ ਬੱਚਾ), ਸਿੰਘ ਜੀ (ਸਹੁਰਾ), ਗੰਠ/ਗੱਠ (ਗੰਢ), ਛੋਕੜੀ (ਕੁੜੀ), ਮ੍ਹੈਂਸ (ਮੱਝ), ਘਰੜ (ਅਧਰਿੜਕੀ ਲੱਸੀ), ਚਾਸਣੀ (ਕੜਾਹੀ), ਗੈਂ (ਗਾਊ), ਉਗਣ-ਆਥਨ (ਸਵੇਰ-ਸ਼ਾਮ), ਕਚਰਾ (ਖਰਬੂਜ਼ਾ), ਬਾਂਸਣ (ਭਾਂਡਾ), ਭੱਤ (ਚੌਲ), ਬਿਆਈ (ਸੂਈ ਮੱਝ), ਅਤੇ ਥੌੜ (ਸਥਾਨ)


http://pa.wikipedia.org/wiki/%E0%A8%AA% ... E%E0%A8%82
Last edited by Sukhjeet Brar on May 6th, 2010, 9:52 pm, edited 1 time in total.
ਮੈਂ ਅਗਿਆਨੀ ਗਵਾਰ ਹੂੰ ,ਬੱਸ ਕਹੂੰ ਤੂੰ-ਤੂੰ....
User avatar
Sukhjeet Brar
PP Till i Die
 
Posts: 7146
Joined: November 21st, 2008, 9:56 am
Location: sri ganganagar(Rajasthan)

Re: Majha, Malwa, Doaba - kar tarakki tu punjabiya

Postby mandeepmaan » May 4th, 2010, 10:52 pm

kai dina bad PP te aayiya kafi kuch change kita paya hai .....ah kai topic te star jiha laga ..is topic te v hai uhda ki matalab hai ???

ok now @ TOPIC

DUABA people--- a type of punjabi who loves to go abroad

Malwa people--- a type of punjabi who loves to do farming
see my latest poetry here >>> ਇਕ ਮੋਕਾ ਹੋਰ punjabi-poetry-mandeep-maan-t1502-40.html#p305376
Image
User avatar
mandeepmaan
+2 kachi pukki
 
Posts: 598
Joined: October 31st, 2009, 10:48 am
Location: Brisbane & SUKHJEET BRAR de sahar to Duja banda,Australia

Re: Majha, Malwa, Doaba - kar tarakki tu punjabiya

Postby simi sandhu » May 6th, 2010, 7:40 pm

nice sharing mandeep g
mere kol ik newspaper c jihde ch majha,malwa bare kafi info c..but oh radhi ch chla gya lolz
baki j hor koi info mili ta jroor share krungi
ਬਚਪਨ ਵਰਗੀ ਮੋਜ਼ ਨੀ ਲਭਣੀ ਜ਼ਿੰਦਗੀ ਸਾਰੀ ਚੋ
User avatar
simi sandhu
PP naal hogi gal baat
 
Posts: 4391
Joined: January 4th, 2009, 7:23 pm
Location: patiala

Re: Majha, Malwa, Doaba - kar tarakki tu punjabiya

Postby mandeepmaan » May 13th, 2010, 7:00 pm

Vah sukhjeet bai ji tusi ta Gal hi sire la diti ..kitho le ke aaye inni info ???
see my latest poetry here >>> ਇਕ ਮੋਕਾ ਹੋਰ punjabi-poetry-mandeep-maan-t1502-40.html#p305376
Image
User avatar
mandeepmaan
+2 kachi pukki
 
Posts: 598
Joined: October 31st, 2009, 10:48 am
Location: Brisbane & SUKHJEET BRAR de sahar to Duja banda,Australia

Re: Majha, Malwa, Doaba - kar tarakki tu punjabiya

Postby simi sandhu » May 13th, 2010, 7:51 pm

oh main dekhna bhul gi..skip ho gya
nice info brar veer,,boht wdiya info payi..eni info koi book cho lyi k tusi ap likhi?
ਬਚਪਨ ਵਰਗੀ ਮੋਜ਼ ਨੀ ਲਭਣੀ ਜ਼ਿੰਦਗੀ ਸਾਰੀ ਚੋ
User avatar
simi sandhu
PP naal hogi gal baat
 
Posts: 4391
Joined: January 4th, 2009, 7:23 pm
Location: patiala

Re: Majha, Malwa, Doaba - kar tarakki tu punjabiya

Postby Sukhjeet Brar » May 13th, 2010, 9:33 pm

Nahi simi bhaine ..hajje mai ehdha khoji nahi banya ... :)
Information wikipedia to lai payi hoyi hai ,thalle link vi ditta hoya..
ਮੈਂ ਅਗਿਆਨੀ ਗਵਾਰ ਹੂੰ ,ਬੱਸ ਕਹੂੰ ਤੂੰ-ਤੂੰ....
User avatar
Sukhjeet Brar
PP Till i Die
 
Posts: 7146
Joined: November 21st, 2008, 9:56 am
Location: sri ganganagar(Rajasthan)
Previous

Return to Punjabi Sabhyachar

 


  • Related topics
    Replies
    Views
    Last post

Who is online

Users browsing this forum: No registered users and 0 guests


Site Meter